ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੋ ਕਿ ਪੰਜਾਬ ਦੇ ਵਿਕਾਸ ਦੇ ਲਈ ਦਿਨ ਰਾਤ ਅਣਥੱਕ ਮਿਹਨਤ ਕਰ ਰਹੇ ਹਨ ਭਾਵੇਂ ਦਿਨ ਹੋਵੇ ਭਾਵੇਂ ਰਾਤ ਲੋਕਾਂ ਦੀ ਸੇਵਾ ਵਿਚ ਹਮੇਸ਼ਾ ਹਾਜ਼ਰ ਹਨ ਜੋ ਤਸਵੀਰਾਂ ਤੁਸੀਂ ਸਕਰੀਨ ਤੇ ਦੇਖ ਰਹੇ ਹੋ ਇਹ ਤਸਵੀਰਾਂ ਅੱਜ ਤਕਰੀਬਨ ਤੜਕੇ 4 ਵਜੇ ਚੰਡੀਗੜ੍ਹ ਏਅਰਪੋਰਟ ਦੀਆਂ ਹਨ ਜ਼ਿਕਰਯੋਗ ਹੈ ਕਿ ਬੀਤੇ ਦਿਨ ਚੰਨੀ ਸਾਹਬ ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਦੇ
ਲਈ ਉਨ੍ਹਾਂ ਦੇ ਘਰ ਗਏ ਸਨ ਪਰਿਵਾਰ ਦੇ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼ ਹੀ ਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੇ ਵੱਲੋਂ 50-50 ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ ਚੰਨੀ ਜਦੋਂ ਤੋਂ ਮੁੱਖ ਮੰਤਰੀ ਦੇ ਅਹੁਦੇ ਤੇ ਬੈਠੇ ਹਨ ਉਦੋਂ ਤੋਂ ਹੀ ਇੱਕ ਆਮ ਆਦਮੀ ਦੇ ਵਾਂਗ ਲੋਕਾਂ ਵਿੱਚ ਵਿਚਰ ਰਹੇ ਹਨ ਜ਼ਮੀਨੀ ਪੱਧਰ ਤੇ ਖੁਦ ਹਰ ਇੱਕ ਮਸਲੇ ਦਾ ਹੱਲ ਕੱਢ ਰਹੇ ਹਨ ਕੁਝ ਦਿਨ ਪਹਿਲਾਂ ਅੱਧੀ ਰਾਤ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਟਿਆਲਾ ਡੇਅਰੀ ਮਾਲਕਾਂ ਨਾਲ
ਪੰਜਾਬ ਭਵਨ ਦੇ ਬਾਹਰ ਮੀਟਿੰਗ ਕੀਤੀ ਗਈ ਸੀ ਡੇਅਰੀ ਮਾਲਕਾਂ ਦੇ ਮਸਲੇ ਨੂੰ ਗੰਭੀਰਤਾ ਨਾਲ ਸੁਣਦਿਆਂ ਮੁੱਖ ਮੰਤਰੀ ਵੱਲੋਂ ਅੱਧੀ ਰਾਤ ਨੂੰ ਡੀ ਸੀ ਨੂੰ ਫੋਨ ਕੀਤਾ ਗਿਆ ਸੀ ਅਤੇ ਡੇਅਰੀ ਮਾਲਕਾਂ ਦੇ ਮਸਲੇ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਹੈ ਪਹਿਲੀ ਵਾਰ ਪੰਜਾਬ ਤੋਂ ਅਜਿਹਾ ਮੁੱਖ ਮੰਤਰੀ ਮਿਲਿਆ ਹੈ ਜਿਸ ਨੇ ਲੋਕਾਂ ਦੀ ਪੁਕਾਰ ਸੁਣੀ ਹੋਵੇ ਲੋਕਾਂ ਦੀ ਨਬਜ਼ ਨੂੰ ਸਮਝਿਆ ਹੋਵੇ ਉਮੀਦ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਗੇ ਕੰਮ ਕਰਕੇ ਪੰਜਾਬ ਦੇ ਇਤਿਹਾਸ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਉਣਗੇ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ