ਮਨੀਸ਼ਾ ਗੁਲਹਾਟੀ ਨੂੰ ਕੈਨੇਡਾ ਦੇ ਵਿਦੇਸ਼ ਮੰਤਰਾਲੇ ਵੱਲੋਂ ਲਵਪ੍ਰੀਤ ਅਤੇ ਬੇਅੰਤ ਕੌਰ ਦੇ ਮਾਮਲੇ ਦਾ ਆਇਆ ਜੁਆਬ

ਵਿਦੇਸ਼ ਜਾਣ ਦੇ ਨਾਮ ਉਤੇ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਧੋਖਾਧੜੀ ਦੇ ਮਾਮਲੇ ਆਏ ਦਿਨ ਸਾਹਮਣੇ ਆ ਜਾਂਦੇ ਹਨ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਆਈਲੈਟਸ ਦਾ ਸਹਾਰਾ ਵੀ ਲਿਆ ਜਾਂਦਾ ਹੈ। ਜਿੱਥੇ ਕਈ ਪਰਿਵਾਰਾਂ ਵਿੱਚ ਆਇਲਟਸ ਪਾਸ ਲੜਕੀਆਂ ਦਾ ਰਿਸ਼ਤਾ ਆਪਣੇ ਬੇਟਿਆਂ ਦੇ ਨਾਲ ਕਰਕੇ ਲੱਖਾਂ ਰੁਪਏ ਲਗਾ ਕੇ ਉਨ੍ਹਾਂ ਨੂੰ ਵਿਦੇਸ਼ ਭੇਜਿਆ ਜਾਂਦਾ ਹੈ। ਉੱਥੇ ਹੀ ਬਹੁਤ ਸਾਰੀਆਂ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਵੱਲੋਂ ਜਿੱਥੇ ਆਈਲਸ ਕਰ ਕੇ ਆਪਣੇ ਸਹੁਰੇ ਪਰਿਵਾਰ ਦੇ ਲਖ ਰੁਪਏ ਲਗਵਾਏ ਜਾਂਦੇ ਹਨ ਅਤੇ ਪੜ੍ਹਾਈ ਕਰਨ ਵਾਸਤੇ ਕੈਨੇਡਾ ਪਹੁੰਚ ਜਾਂਦੀਆਂ ਹਨ।

ਜਿੱਥੇ ਉਨ੍ਹਾਂ ਵੱਲੋਂ ਜਾ ਕੇ ਆਪਣੇ ਪਤੀ ਨੂੰ ਬੁਲਾਉਣ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ। ਜਿੱਥੇ ਧੋਖਾਧੜੀ ਦੇ ਕਾਰਨ ਬਹੁਤ ਸਾਰੇ ਵਿਆਹੁਤਾ ਲੜਕਿਆਂ ਵੱਲੋਂ ਆਪਣੇ ਸੁਪਨਿਆਂ ਨੂੰ ਟੁੱਟਦਾ ਦੇਖ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਬੇਅੰਤ ਕੌਰ ਤੇ ਲਵਪ੍ਰੀਤ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ ਜਿੱਥੇ ਟਰੂਡੋ ਸਰਕਾਰ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਲਵਪ੍ਰੀਤ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ,

ਇਸ ਮਾਮਲੇ ਨੂੰ ਲੈ ਕੇ ਜਿੱਥੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਪਰਿਵਾਰ ਨੂੰ ਇਨਸਾਫ ਦਿਵਾਉਣ ਦੀ ਖ਼ਾਤਰ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਇਸ ਕੇਸ ਸਬੰਧੀ ਇੱਕ ਚਿੱਠੀ ਲਿਖੀ ਸੀ।

ਜਿਸ ਦਾ ਜਵਾਬ ਹੁਣ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਗਿਆ ਹੈ। ਜਿੱਥੇ ਉਨ੍ਹਾਂ ਲਿਖਿਆ ਹੈ ਕਿ ਸ੍ਰੀਮਤੀ ਜੀ ਚਿੱਠੀ ਦਾ ਲੇਟ ਜਵਾਬ ਦੇਣ ਲਈ ਖਿਮਾ ਦਾ ਜਾਚਕ ਹਾਂ, ਪੂਰਾ ਭਰੋਸਾ ਦਿਵਾਇਆ ਹੈ ਕਿ ਭਾਰਤ ਤੋਂ ਆਉਣ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਵੀ ਤਰਾਂ ਦਾ ਧੋਖਾ ਸਵੀਕਾਰ ਨਹੀਂ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ ਤੇ ਸਾਡੇ ਮੰਤਰਾਲੇ ਵੱਲੋਂ ਵੀ ਇਸ ਉੱਪਰ ਤੇਜ਼ੀ ਨਾਲ ਕੰਮ ਕੀਤਾ ਜਾਵੇਗਾ। ਕੈਨੇਡਾ ਸੀਮਾ ਏਜੰਸੀ ਵੱਲੋਂ ਇਸ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ।

ਅਸੀਂ ਜੁਲਾਈ 2021 ‘ਚ ਕੈਨੇਡਾ ਦੇ ਮਾਨਯੋਗ ਪ੍ਰਧਾਨ ਮੰਤਰੀ ਜੀ ਨੂੰ ਇੱਕ ਚਿੱਠੀ ਲਿੱਖੀ ਸੀ। ਇਸ ਚਿੱਠੀ ‘ਚ ਬਰਨਾਲੇ ਦੇ ਮੁੰਡੇ ਦੇ ਕੇਸ ਬਾਰੇ ਜ਼ਿਕਰ ਕੀਤਾ ਗਿਆ ਸੀ। ਕੱਲ੍ਹ ਸਾਨੂੰ ਕੈਨੇਡਾ ਦੇ ਵਿਦੇਸ਼ ਮੰਤਰਾਲੇ ਵੱਲੋਂ ਇਸ ਦਾ ਜਵਾਬ ਆਇਆ ਹੈ। ਉਨ੍ਹਾਂ ਨੇ ਲਿਖਿਆ ਕਿ ਸੁਰੱਖਿਆ ਸਾਡੇ ਲਈ ਸਭ ਤੋਂ ਪਹਿਲਾਂ ਹੈ ਅਤੇ ਇਸ ਦਰਮਿਆਨ ਕਿਸੇ ਵੀ ਭਾਰਤੀ ਵਿਦਿਆਰਥੀ ਵੱਲੋਂ ਕਿਸੇ ਤਰੀਕੇ ਦਾ ਧੋਖਾ ਅਸੀਂ ਬਰਦਾਸ਼ਤ ਨਹੀਂ ਕਰਾਂਗੇ।