ਲੈਂਡਿੰਗ ਤੋਂ ਪਹਿਲਾਂ ਏਥੇ ਜਹਾਜ਼ ਨਾਲ ਵਾਪਰਿਆ ਭਿਆਨਕ ਹਾਦਸਾ-ਮੌਕੇ ਤੇ ਹੀ 40 ਲੋਕ…

ਸਪਾਈਸਜੈੱਟ ਦਾ ਬੋਇੰਗ ਬੀ737 ਜਹਾਜ਼ ਲੈਂਡਿੰਗ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਸਪਾਈਸ ਜੈੱਟ ਦੀ SG-945 ਫਲਾਈਟ ਪੱਛਮੀ ਬੰਗਾਲ ਦੇ ਦੁਰਗਾਪੁਰ ‘ਚ ਲੈਂਡਿੰਗ ਤੋਂ ਠੀਕ ਪਹਿਲਾਂ ਕਾਲ ਵਿਸਾਖੀ ਤੂਫਾਨ ‘ਚ ਫਸ ਗਈ। ਜਿਵੇਂ ਹੀ ਫਲਾਈਟ ਤੂਫਾਨ ‘ਚ ਫਸ ਗਈ, ਕੈਬਿਨ ‘ਚ ਸਾਰਾ ਸਾਮਾਨ ਡਿੱਗਣ ਲੱਗਾ, ਜਿਸ ਕਰਕੇ ਜਹਾਜ਼ ‘ਚ ਸਵਾਰ 40 ਯਾਤਰੀ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਸਪਾਈਸ ਜੈੱਟ ਦੀ ਫਲਾਈਟ ਮੁੰਬਈ ਤੋਂ ਦੁਰਗਾਪੁਰ ਜਾ ਰਹੀ ਸੀ।

ਦੁਰਗਾਪੁਰ ‘ਚ ਲੈਂਡਿੰਗ ਤੋਂ ਕੁਝ ਮਿੰਟ ਪਹਿਲਾਂ ਹੀ ਇਹ ਫਲਾਈਟ ਤੇਜ਼ ਹਵਾਵਾਂ ਦੀ ਲਪੇਟ ਵਿੱਚ ਆ ਗਈ। ਸਪਾਈਸਜੈੱਟ ਦੇ ਬੁਲਾਰੇ ਨੇ ਦੱਸਿਆ ਕਿ ਜ਼ਖਮੀ ਯਾਤਰੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ।

ਉਸ ਨੇ ਦੱਸਿਆ ਕਿ ਘਟਨਾ ਵੇਲੇ ਬੋਇੰਗ 737 (VT-SLH) SG-945 ਉਡਾਣ ਦੇ ਤੌਰ ‘ਤੇ ਕੰਮ ਕਰ ਰਹੀ ਸੀ। ਸੀਨੀਅਰ ਹਵਾਬਾਜ਼ੀ ਅਧਿਕਾਰੀਆਂ ਨੇ ਦੱਸਿਆ ਕਿ ਫਲਾਈਟ ਨੇ ਦੁਰਗਾਪੁਰ ‘ਚ ਸੁਰੱਖਿਅਤ ਲੈਂਡਿੰਗ ਕੀਤੀ, ਹਾਲਾਂਕਿ ਕਈ ਯਾਤਰੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।

ਸਪਾਈਸਜੈੱਟ ਦੇ ਬੁਲਾਰੇ ਨੇ ਕਿਹਾ ਕਿ ਜ਼ਖਮੀ ਯਾਤਰੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਦਿੱਤੀ ਗਈ। ਸਪਾਈਸਜੈੱਟ ਨੇ ਇਸ ਮੰਦਭਾਗੀ ਘਟਨਾ ‘ਤੇ ਅਫਸੋਸ ਪ੍ਰਗਟ ਕੀਤਾ ਹੈ ਅਤੇ ਜ਼ਖਮੀਆਂ ਨੂੰ ਹਰ ਸੰਭਵ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਫਲਾਈਟ ਵਿੱਚ ਉਸ ਵੇਲੇ 185 ਯਾਤਰੀ ਸਵਾਰ ਸਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ