ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣ ਤੋਂ ਬਾਅਦ ਅਮਿਤ ਸ਼ਾਹ ਦਾ ਵੱਡਾ ਐਲਾਨ

ਇਸ ਸਮੇਂ ਦੀ ਵੱਡੀ ਖ਼ਬਰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਪਰਿਵਾਰ ਨਾਲ ਜੁੜੀ ਸਾਹਮਣੇ ਆ ਰਹੀ ਹੈ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਦੇ ਵੱਲੋਂ ਚੰਡੀਗਡ਼੍ਹ ਵਿਖੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ ਗਈ ਹੈ ਪਰਿਵਾਰ ਇਸ ਮੁਲਾਕਾਤ ਲਈ

ਆਪਣੇ ਮਾਨਸਾ ਨੇੜਲੇ ਪਿੰਡ ਮੂਸਾ ਤੋਂ ਚੰਡੀਗਡ਼੍ਹ ਵਿਖੇ ਪੁੱਜਾ ਸੀ ਸਿੱਧੂ ਮੂਸੇਵਾਲੇ ਦੇ ਪਿਤਾ ਨੇ ਕਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਦੇ ਕਾ ਤ ਲਾਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ ਅਤੇ ਕਾ ਤ ਲਾਂ ਨੂੰ ਫੜਨ ਦੇ ਵਿੱਚ ਕੇਂਦਰ ਸਰਕਾਰ ਵੀ ਮੱਦਦ ਕਰੇ ਪਰਿਵਾਰ ਦੇ ਵਿੱਚ ਮਰਹੂਮ ਗਾਇਕ ਦੇ ਪਿਤਾ ਬਲਕਾਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਅਤੇ ਹੋਰ ਨਜ਼ਦੀਕੀ ਰਿਸ਼ਤੇਦਾਰ ਵੀ ਸ਼ਾਮਲ ਸਨ ਜਿਨ੍ਹਾਂ ਦੇ ਵੱਲੋਂ ਇਹ ਮੁਲਾਕਾਤ ਕੀਤੀ ਗਈ ਹੈ

ਇਸ ਤੋਂ ਪਹਿਲਾਂ ਪਰਿਵਾਰ ਵੱਲੋਂ ਅਮਿਤ ਸ਼ਾਹ ਨੂੰ ਪੱਤਰ ਭੇਜ ਕੇ ਉਨ੍ਹਾਂ ਦੇ ਨੌਜਵਾਨ ਪੁੱਤਰ ਦੇ ਕ ਤ ਲ ਦੀ ਪੜਤਾਲ ਕਿਸੇ ਕੇਂਦਰੀ ਏਜੰਸੀ ਤੋਂ ਕਰਾਉਣ ਦੀ ਮੰਗ ਕੀਤੀ ਗਈ ਸੀ ਇਸ ਮੰਗ ਦੇ ਲਈ ਪੱਤਰ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਰਾਹੀਂ ਉਸ ਵੇਲੇ ਭੇਜਿਆ ਗਿਆ ਸੀ ਜਦੋਂ ਉਹ ਦੋ ਦਿਨ ਪਹਿਲਾਂ ਸਿੱਧੂ ਮੂਸੇ ਵਾਲੇ ਦੇ ਘਰ ਦੁੱ ਖ ਪ੍ਰਗਟ ਕਰਨ ਲਈ ਆਏ ਸਨ

ਇਸ ਪਰਿਵਾਰ ਨੂੰ ਕੱਲ੍ਹ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਲੋਂ ਕਾ ਤ ਲਾਂ ਨੂੰ ਫੜਨ ਤੇ ਪਰਿਵਾਰ ਨੂੰ ਇਨਸਾਫ ਦਿਵਾਉਣ ਦਾ ਸੱਥਰ ਉੱਤੇ ਬੈਠ ਕੇ ਭਰੋਸਾ ਦਿੱਤਾ ਗਿਆ ਸੀ ਅਤੇ ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਕੋਲੋਂ ਵੀ ਮੰਗ ਕੀਤੀ ਗਈ ਹੈ