ਰਾਜਾ ਵੜਿੰਗ ਦੀ ਗ੍ਰਿਫਤਾਰੀ ਤੋਂ ਬਾਅਦ ‘ਆਪ’ ਦਾ ਵੱਡਾ ਧਮਾਕਾ

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣ ਦੇ ਵਾਸਤੇ ਕਾਂਗਰਸ ਦੀ ਲੀਡਰਸ਼ਿਪ ਗਈ ਸੀ ਜਿਥੇ ਕਿ ਉਨ੍ਹਾਂ ਨੂੰ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ

ਨਾਲ ਮੁਲਾਕਾਤ ਕਰਨ ਦਾ ਸਮਾਂ ਨਹੀਂ ਮਿਲ ਸਕਿਆ ਕਿਉਂਕਿ ਉਹ ਸਮਾਂ ਲਏ ਬਿਨਾਂ ਹੀ ਮੁਲਾਕਾਤ ਕਰਨ ਵਾਸਤੇ ਚਲੇ ਗਏ ਸਨ ਅਤੇ ਉਨ੍ਹਾਂ ਨੂੰ ਕੱਲ੍ਹ ਇਕ ਵਜੇ ਦਾ ਸਮਾਂ ਸੀਐਮਓ ਆਫਿਸ ਵੱਲੋਂ ਦਿੱਤਾ ਗਿਆ ਪਰ ਇਸ ਦਰਮਿਆਨ ਕਾਂਗਰਸ ਹਾਈ ਕਮਾਨ ਧਰਨੇ ਉਪਰ ਬੈਠ ਗਈ ਅਤੇ ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲ ਕੇ ਹੀ ਜਾਵਾਂਗੇ ਅਤੇ ਇਸ ਤੋਂ ਬਾਅਦ

ਉਨ੍ਹਾਂ ਦੇ ਵੱਲੋਂ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਫਿਰ ਪੰਜਾਬ ਪੁਲੀਸ ਦੇ ਵੱਲੋਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਹੁਣ ਇਸ ਸਭ ਦੇ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਨੇ ਆਪਣੀ ਫੇਸਬੁੱਕ ਦੇ ਉੱਪਰ ਇਕ ਪੋਸਟ ਪਾਈ ਹੈ ਉਨ੍ਹਾਂ ਨੇ ਲਿਖਿਆ ਹੈ ਕਿ ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਹੀ ਪੰਜਾਬ ਦੀ ਬਚੀ ਖੁਚੀ ਕਾਂਗਰਸ ਅੱਜ ਰਿਸ਼ਵਤ ਦੇ

ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਦੇਣਾ ਆਈ ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦਿਆਂ ਇਹ ਸਬੂਤ ਹੈ ਕਿ ਰਿਸ਼ਵਤ ਇਨ੍ਹਾਂ ਦੇ ਖੂਨ ਵਿੱਚ ਹੈ ਨਾਅਰੇ ਲਾ ਰਹੇ ਸਨ ਕਿ ਸਾਡਾ ਹੱਕ ਇੱਥੇ ਰੱਖ ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ ਭਗਵੰਤ ਮਾਨ ਨੇ ਕਾਂਗਰਸ ਦੇ ਉੱਪਰ ਵੱਡਾ ਨਿਸ਼ਾਨਾ ਸਾਧਿਆ ਹੈ ਇਸ ਸੰਬੰਧੀ ਬਾਕੀ ਦੀ ਹੋਰ ਜਾਣਕਾਰੀ ਲਈ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ