ਕੋਰਟ ਦਾ ਕਿਸਾਨਾਂ ਦੇ ਹੱਕ ਚ ਫੈਸਲਾ

ਇਸ ਵੇਲੇ ਦੀ ਵੱਡੀ ਖ਼ਬਰ ਕਿਸਾਨ ਅੰਦੋਲਨ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਪੱਕੇ ਮੋਰਚੇ ਲਗਾਏ ਗਏ ਹਨ ਇਸ ਦੇ ਚੱਲਦਿਆਂ ਸੁਪਰੀਮ ਕੋਰਟ ਦੇ ਵਿੱਚ ਇੱਕ ਪਟੀਸ਼ਨ ਪਾਈ ਗਈ ਸੀ ਕਿ ਰਸਤੇ ਖਾਲੀ ਕਰਵਾਏ ਜਾਣ ਇਸ ਦੇ ਉਤੇ ਅੱਜ ਸੁਣਵਾਈ ਹੋਈ ਹੈ ਸੁਣਵਾਈ ਵਿੱਚ ਅਹਿਮ ਫ਼ੈਸਲਾ ਲਿਆ ਗਿਆ ਹੈ ਸੁਪਰੀਮ ਕੋਰਟ ਵੱਲੋਂ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ ਪਰ ਅਣਮਿਥੇ ਸਮੇਂ ਲਈ ਸੜਕਾਂ ਨੂੰ

ਨਹੀਂ ਰੋਕਿਆ ਜਾ ਸਕਦਾ ਹੈ ਨਾਲ ਹੀ ਸੁਪਰੀਮ ਕੋਰਟ ਨੇ ਕਿਸਾਨ ਯੂਨੀਅਨ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਆਪਣਾ ਜਵਾਬ ਦਾਇਰ ਕਰਨ ਇਸ ਮਾਮਲੇ ਦੇ ਵਿੱਚ ਦੱਸ ਦੇਈਏ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ 7 ਦਸੰਬਰ ਨੂੰ ਹੋਵੇਗੀ ਤੁਹਾਨੂੰ ਦੱਸ ਦਈਏ ਕਿ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਉੱਤੇ ਕਿਸਾਨ ਬੈਠੇ ਹੋਏ ਹਨ ਇਸ ਮਾਮਲੇ ਚ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਦਾ ਕਹਿਣਾ ਹੈ ਕਿ ਅਸੀਂ ਤਾਂ ਕੋਈ ਸੜਕ ਜਾਮ ਨਹੀਂ ਕੀਤੀ ਹੈ ਮੈਂ ਹੁਣ ਵੀ ਬਾਰਡਰ ਤੇ ਬੈਠਾ ਹਾਂ ਮੈਂ ਤੁਹਾਨੂੰ ਵੀਡੀਓ ਕਾਲ ਰਾਹੀਂ ਦਿਖਾ ਵੀ ਸਕਦਾ ਹਾਂ ਕਿ

ਸਰਕਾਰ ਨੇ ਸਾਨੂੰ ਰੋਕਿਆ ਹੋਇਆ ਹੈ ਸਰਕਾਰ ਨੇ ਹੀ ਬੈਰੀਕੇਟਿੰਗ ਕੀਤੀ ਹੋਈ ਹੈ ਸਰਕਾਰ ਨੇ ਹੀ ਕਿੱਲ ਗੱਡੇ ਹੋਏ ਹਨ ਸਰਕਾਰ ਨੇ ਹੀ ਕੰਧਾਂ ਕੀਤੀਆਂ ਹੋਈਆਂ ਹਨ ਅਸੀਂ ਤਾਂ ਕਿਸੇ ਨੂੰ ਵੀ ਰੋਕਿਆ ਨਹੀਂ ਹੈ ਦੱਸ ਦੇਈਏ ਕਿ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨ ਅੰਦੋਲਨ ਲਗਾਤਾਰ ਜਾਰੀ ਹੈ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਡਟੇ ਹੋਏ ਹਨ ਇਸ ਦੇ ਚੱਲਦਿਆਂ ਕਿਸਾਨਾਂ ਅਤੇ ਕੇਂਦਰ ਦੇ ਦਰਮਿਆਨ ਗੱਲਬਾਤ ਦਾ ਸਿਲਸਿਲਾ ਪਿਛਲੇ ਲੰਮੇ ਸਮੇਂ ਤੋਂ ਬੰਦ ਹੈ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨ ਅੰਦੋਲਨ ਕੀ ਮੋੜ ਲੈਂਦਾ ਹੈ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ