ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ ਵਿਚ ਮੌਤ

ਮਨਿੰਦਰ ਸਿੰਘ ਪਿਛਲੇ ਪੰਜ ਸਾਲ ਤੋਂ ਕਨੈਡਾ ਵਿਚ ਰਹਿ ਰਿਹਾ ਸੀ। ਮਨਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮੌਤ ਦੇ ਖਬਰ ਸੁਣ ਪਿੱਛੇ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ।

ਪੰਜਾਬੀ ਨੌਜਵਾਨ ਦੀ ਕੈਨੇਡਾ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਬਟਾਲਾ ਦੇ ਰਹਿਣ ਵਾਲੇ ਮਨਿੰਦਰ ਸਿੰਘ ਉਮਰ 24 ਸਾਲ ਦੀ ਕੈਨੇਡਾ ਵਿੱਚ ਬੀਤੀ ਦੇਰ ਰਾਤ ਹੋਏ ਸੜਕ ਵਿਚ ਮੌਤ ਹੋ ਗਈ ਹੈ।

ਮਨਿੰਦਰ ਸਿੰਘ ਪਿਛਲੇ ਪੰਜ ਸਾਲ ਤੋਂ ਕਨੈਡਾ ਵਿਚ ਰਹਿ ਰਿਹਾ ਸੀ। ਮਨਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮੌਤ ਦੇ ਖਬਰ ਸੁਣ ਕੇ ਪਿੱਛੇ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ।

ਇਸੇ ਤਰ੍ਹਾਂ ਗੜ੍ਹਸ਼ੰਕਰ ਦੇ ਪਿੰਡ ਚੰਦੇਲੀ ਤੋਂ ਉੱਚ ਸਿੱਖਿਆ ਲਈ ਕੈਨੇਡਾ ਗਏ ਇਕ ਹੋਰ ਨੌਜਵਾਨ ਦੀ ਅਚਾਨਕ ਮੌਤ ਹੋਣ ਨਾਲ ਉਸ ਦਾ ਪਰਿਵਾਰ ਗਹਿਰੇ ਸਦਮੇ ਵਿੱਚ ਹੈ। ਕੈਨੇਡਾ ਤੋਂ ਪੁਲਿਸ ਮੁਲਾਜ਼ਮਾਂ ਨੇ ਫੋਨ ਕਰ ਕੇ ਨੌਜਵਾਨ ਦੀ ਮੌਤ ਬਾਰੇ ਪੀੜਤ ਪਰਿਵਾਰ ਨੂੰ ਜਾਣਕਾਰੀ ਦਿੱਤੀ ਹੈ।

ਮੋਹਿਤ ਸ਼ਰਮਾ ਦੇ ਪਿਤਾ ਤ੍ਰਿਲੋਕ ਨਾਥ ਨੇ ਦੱਸਿਆ ਕਿ ਉਸ ਦਾ ਪੁੱਤਰ ਪੰਜ ਸਾਲ ਪਹਿਲਾਂ ਪੜ੍ਹਾਈ ਦੇ ਆਧਾਰ ’ਤੇ ਕੈਨੇਡਾ ਗਿਆ ਸੀ ਅਤੇ ਉਹ ਕੈਨੇਡਾ ਦੇ ਓਂਟਾਰੀਓ ਪ੍ਰਾਂਤ ਵਿੱਚ ਰਹਿੰਦਾ ਸੀ।

ਉਨ੍ਹਾਂ ਦੱਸਿਆ ਕਿ ਪੜ੍ਹਾਈ ਪੂਰੀ ਕਰਨ ਪਿਛੋਂ ਉਸ ਦੇ ਪੁੱਤਰ ਨੇ ਪੀਆਰ ਲਈ ਅਪਲਾਈ ਕੀਤਾ ਹੋਇਆ ਸੀ ਤੇ ਪਰਿਵਾਰ ਨਾਲ ਉਸ ਦੀ ਰੋਜ਼ਾਨਾ ਗੱਲਬਾਤ ਹੁੰਦੀ ਸੀ। ਉਨ੍ਹਾਂ ਕਿਹਾ ਕਿ ਮੋਹਿਤ ਸ਼ਰਮਾ ਦੇ ਦੋਸਤਾਂ ਨੇ ਵੀ ਮੋਹਿਤ ਦੀ ਮੌਤ ਦੀ ਪੁਸ਼ਟੀ ਕੀਤੀ ਹੈ।