ਗਾਇਕ ਗੈਰੀ ਸੰਧੂ ਹੁਣ ਇਸ ਮੁਟਿਆਰ ਦੇ ਫਿਤੂਰ ‘ਚ ਹੋਏ ਗੁੰਮ

ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਗੈਰੀ ਸੰਧੂ ਆਪਣੀ ਨਵੀਂ ਮਿਊਜ਼ਿਕ ਐਲਬਮ ਅੱਧੀ ਟੇਪ’ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਹਨ। ਜੀ ਹਾਂ ਇਸ ਐਲਬਮ ਦੇ 6 ਗੀਤਾਂ ਦਾ ਆਡੀਓ ਰਿਲੀਜ਼ ਹੋ ਗਿਆ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੌਰਾਨ ਇੱਕ-ਇੱਕ ਕਰਕੇ ਗੀਤਾਂ ਦੇ ਵੀਡੀਓ ਵੀ ਰਿਲੀਜ਼ ਕੀਤੇ ਜਾ ਰਹੇ ਹਨ। ਜੀ ਹਾਂ ‘ਫੀਲਿੰਗ’ ਗੀਤ ਦੇ ਸੁਪਰ ਹਿੱਟ ਹੋਣ ਤੋਂ ਬਾਅਦ ਐਲਬਮ ਦਾ ਦੂਜੇ ਗੀਤ ‘ਫਿਤੂਰ’ ਨੂੰ ਵੀ ਰਿਲੀਜ਼ ਕਰ ਦਿੱਤਾ ਗਿਆ ਹੈ।

ਜੀ ਹਾਂ ਗੈਰੀ ਸੰਧੂ ਦਾ ਨਵਾਂ ਗੀਤ ‘ਫਿਤੂਰ’ ਰਿਲੀਜ਼ ਹੋ ਗਿਆ। ਇਸ ਗੀਤ ਦੇ ਬੋਲ ਵੀ ਗੈਰੀ ਸੰਧੂ ਦੀ ਹੀ ਕਲਮ ‘ਚੋਂ ਨਿਕਲੇ ਹਨ, ਜਿਸ ਦਾ ਸੰਗੀਤ Josh Sidhu ਵਲੋਂ ਤਿਆਰ ਕੀਤਾ ਗਿਆ ਹੈ। Tdot Films ਵੱਲੋਂ ਇਸ ਗੀਤ ਦਾ ਖ਼ੂਬਸੂਰਤ ਵੀਡੀਓ ਤਿਆਰ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਗੀਤ ਨੂੰ ਉਨ੍ਹਾਂ ਨੇ ਮੁੰਡੇ ਦੇ ਪੱਖ ਤੋਂ ਗਾਇਆ ਹੈ, ਜਿਸ ‘ਚ ਉਹ ਆਪਣੀ ਮਹਿਬੂਬਾ ਦੀਆਂ ਤਾਰੀਫਾਂ ਕਰਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਦੱਸਿਆ ਹੈ ਕਿ ਕਿਵੇਂ ਯਾਰ ਦੇ ਪਿਆਰ ਦਾ ਫਿਤੂਰ ਹੋ ਗਿਆ ਹੈ। ਇਹ ਰੋਮਾਂਟਿਕ ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਵੱਡੀ ਗਿਣਤੀ ‘ਚ ਦਰਸ਼ਕ ਇਸ ਵੀਡੀਓ ਨੂੰ ਦੇਖ ਚੁੱਕੇ ਹਨ, ਜਿਸ ਕਰਕੇ ਗੀਤ ਦੇ ਵਿਊਜ਼ ਲਗਾਤਾਰ ਵੱਧ ਰਹੇ ਹਨ।

ਜੇ ਗੱਲ ਕਰੀਏ ਗੈਰੀ ਸੰਧੂ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਤ ਨੂੰ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਹਨ। ਗਾਇਕ ਹੋਣ ਦੇ ਨਾਲ ਉਹ ਵਧੀਆ ਗੀਤਕਾਰ ਵੀ ਹਨ। ਉਨ੍ਹਾਂ ਦੇ ਲਿਖੇ ਗੀਤ ਕਈ ਨਾਮੀ ਗਾਇਕ ਗਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਰਹੇ ਹਨ। ਉਹ ਇਸ ਸਾਲ ਮੁੜ ਤੋਂ ਰਿਲੀਜ਼ ਹੋਈ ‘ਚੱਲ ਮੇਰਾ ਪੁੱਤ 2’ ‘ਚ ਨਜ਼ਰ ਆਏ ਸਨ।